9.1 C
Toronto
Thursday, May 14, 2026
spot_img
HomeਕੈਨੇਡਾFrontਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੇ ਹੁਕਮ

ਸੁਪਰੀਮ ਕੋਰਟ ਵੱਲੋਂ ਬਿਕਰਮ ਮਜੀਠੀਆ ਨੂੰ ਸਿੱਟ ਸਾਹਮਣੇ ਪੇਸ਼ ਹੋਣ ਦੇ ਹੁਕਮ

ਡਰੱਗ ਸਬੰਧੀ ਮਾਮਲੇ ਵਿਚ ਘਿਰੇ ਹੋਏ ਹਨ ਮਜੀਠੀਆ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਖਤ ਰੁਖ ਅਪਣਾਉਂਦੇ ਹੋਏ ਬਿਕਰਮ ਮਜੀਠੀਆ ਨੂੰ ਆਉਂਦੀ 17 ਮਾਰਚ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ਅੱਜ ਸੁਪਰੀਮ ਕੋਰਟ ਦੀ ਇੱਕ ਬੈਂਚ ਨੇ ਸੁਣਾਇਆ ਹੈ। ਧਿਆਨ ਰਹੇ ਕਿ ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਸਬੰਧੀ ਇੱਕ ਮਾਮਲੇ ਵਿੱਚ ਘਿਰੇ ਹੋਏ ਹਨ, ਜਿਸ ਵਿੱਚ ਉਨ੍ਹਾਂ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਬੰਧਤ ਗਤੀਵਿਧੀਆਂ ਨਾਲ ਜੁੜੇ ਹੋਣ ਦੇ ਆਰੋਪ ਲੱਗੇ ਸਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਆਦੇਸ਼ਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਨਿਰਧਾਰਤ ਮਿਤੀ ’ਤੇ ਸਿੱਟ ਅੱਗੇ ਹਾਜ਼ਰ ਹੋਣਾ ਪਵੇਗਾ।
RELATED ARTICLES
POPULAR POSTS