
ਟਰੰਪ ਤੇ ਜੇਲੈਂਸਕੀ ਵਿਚਾਲੇ ਹੋਈ ਸੀ ਬਹਿਸਬਾਜ਼ੀ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਵਾਈਟ ਹਾਊਸ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਤੋਂ ਤਿੰਨ ਦਿਨ ਬਾਅਦ ਅਮਰੀਕਾ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫੌਜੀ ਮੱਦਦ ਰੋਕਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਆਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਅਜਿਹੀ ਮੱਦਦ ਜੋ ਅਮਰੀਕਾ ਤੋਂ ਅਜੇ ਤੱਕ ਯੂਕਰੇਨ ਨਹੀਂ ਪਹੁੰਚੀ ਹੈ, ਉਸ ਨੂੰ ਵੀ ਰੋਕ ਦਿੱਤਾ ਗਿਆ ਹੈ। ਇਸ ਵਿਚ ਪੋਲੈਂਡ ਤੱਕ ਪਹੁੰਚ ਚੁੱਕਾ ਸਮਾਨ ਵੀ ਸ਼ਾਮਲ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਕ ਅਧਿਕਾਰੀ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਯੂਕਰੇਨ ਦੀ ਰੋਕੀ ਗਈ ਮੱਦਦ ਉਦੋਂ ਤੱਕ ਬਹਾਲ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਰਾਸ਼ਟਰਪਤੀ ਟਰੰਪ ਨੂੰ ਇਹ ਯਕੀਨ ਨਹੀਂ ਹੋ ਜਾਂਦਾ ਕਿ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਭਵਿੱਖ ਵਿਚ ਸ਼ਾਂਤੀ ਚਾਹੁੰਦੇ ਹਨ। ਫਿਲਹਾਲ ਅਮਰੀਕੀ ਰੱਖਿਆ ਵਿਭਾਗ ਅਤੇ ਟਰੰਪ ਨੇ ਇਸ ਸਬੰਧੀ ਕੋਈ ਟਿੱਪਣੀ ਨਹੀਂ ਕੀਤੀ ਹੈ।