Breaking News
Home / ਕੈਨੇਡਾ / Front / ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ

ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਵਿੱਚ ਹਾਈ ਕੋਰਟ ’ਚ ਕੇਂਦਰ ਨੇ ਰੱਖਿਆ ਆਪਣਾ ਪੱਖ


ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ ਗਿਆ। ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ ਜਿਸ ’ਚ ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਕਮੇਟੀ ਨੇ ਆਪਣੀ ਸਿਫ਼ਾਰਸ਼ ਲੋਕ ਸਭਾ ਦੇ ਸਪੀਕਰ ਨੂੰ ਭੇਜ ਦਿੱਤੀ ਹੈ। ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਕੀਤੀ ਜਾਵੇਗੀ। ਧਿਆਨ ਰਹੇ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਕਰਦਿਆਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਇਸ ਵੇਲੇ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।

Check Also

ਅਮਰੀਕਾ ਨੇ ਯੂਕਰੇਨ ਦੀ ਫੌਜੀ ਮੱਦਦ ਰੋਕੀ

ਟਰੰਪ ਤੇ ਜੇਲੈਂਸਕੀ ਵਿਚਾਲੇ ਹੋਈ ਸੀ ਬਹਿਸਬਾਜ਼ੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਵਾਈਟ ਹਾਊਸ ਵਿਚ ਰਾਸ਼ਟਰਪਤੀ …