ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ
ਫਰੀਦਕੋਟ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਫਰੀਦਕੋਟ ਵਿਖੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਵੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਖੁਸ਼ਹਾਲ ਰਹੇ ਅਤੇ ਖੂਬ ਤਰੱਕੀ ਕਰੇ। ਸੰਜੇ ਸਿੰਘ ਇਕ ਨਿੱਜੀ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਫਰੀਦਕੋਟ ਪਹੁੰਚੇ ਸਨ। ਇਸੇ ਦੌਰਾਨ ਉਨ੍ਹਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਇਕ ਚੰਗਾ ਕਦਮ ਦੱਸਿਆ ਅਤੇ ਕਿਹਾ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
Check Also
ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …