ਕਿਹਾ : ਸਾਡਾ ਟੀਚਾ 1 ਲੱਖ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ’ਚ ਨਿਯੁਕਤ ਕੀਤੇ ਗਏ 704 ਨਵ ਨਿਯੁਕਤ ਕਰਮਚਾਰੀਆਂ ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਨਿਯੁਕਤ ਪੱਤਰ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਹਾਇਰ ਐਜੂਕੇਸ਼ਨ ਵਿਭਾਗ ’ਚ ਨਿਯੁਕਤ ਹੋਏ ਨੌਜਵਾਨਾਂ ਨੂੰ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਵਧਾਈ ਦਿੰਦਾ ਹਾਂ ਜੋ ਪੰਜਾਬ ਸਰਕਾਰ ਦਾ ਹਿੱਸਾ ਬਣੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ 51 ਹਜ਼ਾਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਅਤੇ ਸਾਡਾ ਟੀਚਾ 1 ਲੱਖ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਹੈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦਾ ਨਸ਼ਿਆਂ ਕਾਰਨ ਇਹ ਹਾਲ ਨਾ ਹੁੰਦਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।
Check Also
ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਵੈਟੀਕਨ ਸਿਟੀ/ਬਿਊਰੋ ਨਿਊਜ਼ ਕੈਥੋਲਿਕ …