-11.5 C
Toronto
Friday, January 23, 2026
spot_img
HomeਕੈਨੇਡਾFrontਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ

ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਦੀ ਪੰਜਾਬ ਫੇਰੀ ’ਤੇ ਚੁੱਕੇ ਸਵਾਲ

ਕੇਜਰੀਵਾਲ ਖਿਲਾਫ ਪੰਜਾਬ ਦਾ ਪੈਸਾ ਬਰਬਾਦ ਕਰਨ ਦੇ ਲਗਾਏ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਏ ਹਨ। ਸਿਰਸਾ ਨੇ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਪਾਸਨਾ ਲਈ ਅਰਵਿੰਦ ਕੇਜਰੀਵਾਲ ਦੇ ਕਾਫਲੇ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀਆਂ ਕਾਰਾਂ, ਫਾਇਰ ਬਿ੍ਰਗੇਡ, ਐਂਬੂਲੈਂਸ ਅਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਸ ਤਰ੍ਹਾਂ ਦਾ ਆਮ ਆਦਮੀ ਹੈ? ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ। ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ‘ਵਿਪਾਸਨਾ’ ਨਹੀਂ ਸਗੋਂ ਮੁੱਖ ਮੰਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰਨਾ ਹੈ। ਧਿਆਨ ਰਹੇ ਕਿ ਕੇਜਰੀਵਾਲ ਹੁਸ਼ਿਆਰਪੁਰ ’ਚ ਇਕ ਗੈਸਟ ਹਾਊਸ ’ਚ ਸਖਤ ਸੁਰੱਖਿਆ ਵਿਚਕਾਰ ਪਹੁੰਚੇ ਅਤੇ ਫਿਰ ਉਹ ਵਿਪਾਸਨਾ ਕੇਂਦਰ ਚਲੇ ਗਏ।
RELATED ARTICLES
POPULAR POSTS