14 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਵੀ ਦਿੱਤਾ ਹੁਕਮ
ਲਖਨਊ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਲਖਨਊ ਦੀ ਅਦਾਲਤ ਵੱਲੋਂ 200 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ ਇਹ ਜੁਰਮਾਨਾ ਪੇਸ਼ੀ ਤੋਂ ਲਗਾਤਾਰ ਗਾਇਬ ਰਹਿਣ ਕਾਰਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਅਦਾਲਤ ਨੇ ਚਿਤਾਵਨੀ ਦਿੰਦੇ ਹੋਏ ਆਉਂਦੀ 14 ਅਪ੍ਰੈਲ ਨੂੰ ਰਾਹੁਲ ਗਾਂਧੀ ਨੂੰ ਅਦਾਲਤ ਵਿਚ ਹਾਜ਼ਰ ਹੋਣ ਲਈ ਵੀ ਗਿਆ ਹੈ। ਜੇਕਰ ਉਹ 14 ਅਪ੍ਰੈਲ ਨੂੰ ਵੀ ਅਦਾਲਤ ਵਿਚ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਖਿਲਾਫ਼ ਖਿਲਾਫ਼ ਗੈਰਜ਼ਮਾਨਤੀ ਵਾਰੰਟੀ ਵੀ ਜਾਰੀ ਕੀਤਾ ਜਾ ਸਕਦਾ ਹੈ। ਸ਼ਿਕਾਇਤ ਕਰਤਾ ਅਨੁਸਾਰ ਰਾਹੁਲ ਗਾਂਧੀ ਨੇ 17 ਦਸੰਬਰ 2022 ਨੂੰ ਮਹਾਰਾਸ਼ਟਰ ’ਚ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਖਿਲਾਫ਼ ਵਿਵਾਦਤ ਬਿਆਨ ਦਿੱਤਾ ਸੀ। ਉਨ੍ਹਾਂ ਸਾਵਰਕਰ ਨੂੰ ਅੰਗਰੇਜ਼ਾਂ ਦਾ ਨੌਕਰ ਅਤੇ ਪੈਨਸ਼ਨ ਲੈਣ ਵਾਲਾ ਦੱਸਿਆ ਸੀ। ਜਿਸ ਦੇ ਚਲਦਿਆਂ ਰਾਹੁਲ ਗਾਂਧੀ ਖਿਲਾਫ਼ ਧਾਰਾ 153 ਏ ਅਤੇ 505 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
Check Also
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ
ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ …