ਕਿਸਾਨ ਜਥੇਬੰਦੀਆਂ ਨੇ ਸਮੁੱਚੇ ਪੰਜਾਬ ’ਚ ਫੂਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਨੂੰ ਆਪਣੀਆਂ ਮੰਗਾਂ ਦੇ ਹੱਕ ਵਿੱਚ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਅੱਜ ਪੰਜਾਬ ਸਰਕਾਰ ਨੇ ਰੋਕ ਦਿੱਤਾ। ਜਿਸ ਦੇ ਚਲਦਿਆਂ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਿਸਾਨ ਆਗੂਆਂ ਨੂੰ ਗਿ੍ਰਫ਼ਤਾਰ ਅਤੇ ਨਜ਼ਰਬੰਦ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇਸ ਰਵੱਈਏ ਖਿਲਾਫ਼ ਅੱਜ ਸਮੁੱਚੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਮੁਜ਼ਾਹਰੇ ਕੀਤੇ ਗਏ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਗਏ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਨੂੰ ਦਿੱਲੀ ਵਿੱਚ ਰੋਸ ਵਿਖਾਵਾ ਨਹੀਂ ਕਰਨ ਦੇਣਾ ਚਾਹੁੰਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਚੰਡੀਗੜ੍ਹ ਵਿੱਚ ਰੋਸ ਵਿਖਾਵਾ ਕਰਨ ਤੋਂ ਰੋਕ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਜਮਹੂਰੀ ਢੰਗ ਤਰੀਕੇ ਨਾਲ ਆਪਣੀ ਆਵਾਜ਼ ਬੁਲੰਦ ਕਰਨਾ ਚਾਹੁੰਦੇ ਹਨ, ਪਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਇਹ ਜਮਹੂਰੀ ਹੱਕ ਵੀ ਖੋਹਿਆ ਜਾ ਰਿਹਾ ਹੈ। ਜਿਸ ਕਾਰਨ ਅੱਜ ਸਮੁੱਚੇ ਪੰਜਾਬ ਅੰਦਰ ਕਰਫਿਊ ਵਰਗੇ ਹਾਲਾਤ ਬਣੇ ਰਹੇ ਅਤੇ ਆਮ ਜਨਤਾ ਸੜਕਾਂ ’ਤੇ ਖੱਜਲ ਖੁਆਰ ਹੁੰਦੀ ਰਹੀ।
Check Also
ਰਾਹੁਲ ਗਾਂਧੀ ਨੂੰ ਲਖਨਊ ਦੀ ਅਦਾਲਤ ਨੇ ਲਗਾਇਆ 200 ਰੁਪਏ ਜੁਰਮਾਨਾ
14 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਵੀ ਦਿੱਤਾ ਹੁਕਮ ਲਖਨਊ/ਬਿਊਰੋ ਨਿਊਜ਼ : ਕਾਂਗਰਸੀ …