Breaking News
Home / ਕੈਨੇਡਾ / Front / ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸ਼ਕਰਾਂ ਦੇ ਮਕਾਨ ਢਾਹੁਣ ਦੀ ਪ੍ਰਕਿਰਿਆ ਨੂੰ ਦੱਸਿਆ ਸਹੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਸ਼ਾ ਤਸ਼ਕਰਾਂ ਦੇ ਮਕਾਨ ਢਾਹੁਣ ਦੀ ਪ੍ਰਕਿਰਿਆ ਨੂੰ ਦੱਸਿਆ ਸਹੀ


ਕਿਹਾ : ਕਾਨੂੰਨੀ ਤਰੀਕੇ ਨਾਲ ਢਾਹੇ ਜਾ ਰਹੇ ਹਨ ਨਸ਼ਾ ਤਸਕਰਾਂ ਦੇ ਮਕਾਨ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ‘ਆਪ’ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਮਹਿੰਦਰ ਭਗਤ, ਡੀ.ਸੀ. ਹਿਮਾਂਸ਼ੂ ਅਗਰਵਾਲ ਅਤੇ ਹੋਰ ਅਧਿਕਾਰੀਆਂ ਨੇ ਨਸ਼ਿਆਂ ਖਿਲਾਫ ਇਕ ਮੀਟਿੰਗ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਲੰਘੇ ਦਿਨੀਂ ਬਹੁਤ ਸਾਰੇ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਏ ਗਏ ਅਤੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜਦਕਿ ਕਈ ਤਸਕਰਾਂ ਖਿਲਾਫ ਐਫ਼ਆਈਆਰ ਦਰਜ ਕੀਤੀ ਗਈ ਅਤੇ ਕਈ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਇਸ ਮੁੱਦੇ ’ਤੇ ਹੋਈ ਮੀਟਿੰਗ ਵਿਚ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ, ਬਹੁਤ ਸਾਰੇ ਨਸ਼ੇੜੀਆਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਤਸਕਰਾਂ ਦੇ ਘਰਾਂ ਨੂੰ ਢਾਹੁਣ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਕਾਨੂੰਨੀ ਤਰੀਕੇ ਨਾਲ ਕੀਤੀ ਜਾ ਰਹੀ ਹੈ। ਢਾਹੀਆਂ ਜਾ ਰਹੀਆਂ ਇਮਾਰਤਾਂ ਵਿਚੋਂ ਇਕ ਵੀ ਇਮਾਰਤ ਅਜਿਹੀ ਨਹੀਂ ਹੈ, ਜੋ ਕਾਨੂੰਨ ਦੀ ਪਾਲਣਾ ਕੀਤੇ ਬਿਨ੍ਹਾਂ ਢਾਹ ਦਿੱਤੀ ਗਈ ਹੋਵੇ।

Check Also

ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਵੈਟੀਕਨ ਸਿਟੀ/ਬਿਊਰੋ ਨਿਊਜ਼ ਕੈਥੋਲਿਕ …