ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਪੁੱਛਗਿੱਛ ਲਈ 17 ਮਾਰਚ ਨੂੰ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਸਟਿਸ ਜੇਕੇ ਮਹੇਸ਼ਵਰੀ ਦੀ ਅਗਵਾਈ ਵਾਲੇ ਬੈਂਚ ਨੇ ਮਜੀਠੀਆ ਨੂੰ ਪੁੱਛਗਿੱਛ ਲਈ 17 ਮਾਰਚ ਨੂੰ ਸਵੇਰੇ 11 ਵਜੇ ਸਿੱਟ ਦੇ ਪਟਿਆਲਾ ਸਥਿਤ ਹੈੱਡਕੁਆਰਟਰ ਵਿਚ ਪੇਸ਼ ਹੋਣ ਲਈ ਕਿਹਾ ਹੈ। ਬੈਂਚ ਨੇ ਕਿਹਾ, ”ਅਧਿਕਾਰੀ ਉਸ ਤੋਂ ਪੁੱਛਗਿੱਛ ਕਰਕੇ ਜਾਂਚ ਪੂਰੀ ਕਰ ਸਕਦੇ ਹਨ। ਅਤੇ ਜੇ ਲੋੜ ਪਈ ਤਾਂ ਮਜੀਠੀਆ ਨੂੰ 18 ਮਾਰਚ ਨੂੰ ਵੀ ਉਸੇ ਸਮੇਂ ਪੇਸ਼ ਹੋਣਾ ਹੋਵੇਗਾ।” ਬੈਂਚ ਵੱਲੋਂ ਇਸ ਮਾਮਲੇ ਵਿਚ ਅਗਲੀ ਸੁਣਵਾਈ 24 ਮਾਰਚ ਨੂੰ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਰਿਸ਼ਤੇਦਾਰ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਭਰਾ ਬਿਕਰਮ ਮਜੀਠੀਆ ਖਿਲਾਫ਼ ਐਂਟੀ ਡਰੱਗ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਦੇ ਅਧਾਰ ‘ਤੇ ਸੂਬੇ ‘ਚ ਨਸ਼ਾ ਤਸਕਰੀ ਰੈਕੇਟ ਨੂੰ ਲੈ ਕੇ 2018 ‘ਚ ਕੇਸ ਦਰਜ ਕੀਤਾ ਗਿਆ ਸੀ।
Check Also
ਦਿੱਲੀ ’ਚ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 2500 ਰੁਪਏ
ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਮਹਿਲਾ ਸਨਮਾਨ ਯੋਜਨਾ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : …