ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੇ ਔਰਤਾਂ ਖਿਲਾਫ ਮਾੜੀ ਸ਼ਬਦਾਵਲੀ ਬੋਲਣ ‘ਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਖਿਲਾਫ ਨੈਸ਼ਨਲ ਵਿਮੈਨ ਕਮਿਸ਼ਨ ਦੀ ਚੇਅਰਪਰਸਨ ਕੋਲ ਸ਼ਿਕਾਇਤ ਕੀਤੀ ਹੈ। ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਅੱਠ ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮੌਕੇ ਸੂਬੇ ਭਰ ‘ਚ ਵਿਧਾਇਕ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਆਡੀਓ ਵਿੱਚ ਬਲਕਾਰ ਸਿੱਧੂ ਨੇ ਜੋ ਸ਼ਬਦ ਔਰਤਾਂ ਖਿਲਾਫ ਕਹੇ ਹਨ, ਉਹ ਨਿੰਦਣਯੋਗ ਹਨ। ਕੌਮੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਗਈ ਹੈ ਕਿ ਬਲਕਾਰ ਸਿੱਧੂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿੱਚ ਇਸਤਰੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਰਹੇ ਹਨ ਤੇ ਮੰਗ ਕਰਨਗੇ ਕਿ ਵਿਧਾਇਕ ਨੂੰ ਵਿਧਾਨ ਸਭਾ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵਿਧਾਇਕ ਨੇ ਔਰਤਾਂ ਕੋਲੋਂ ਮੁਆਫ਼ੀ ਨਹੀਂ ਮੰਗੀ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਮਾਣ-ਸਨਮਾਨ ਤੇ ਹੱਕਾਂ ਲਈ ਇਕੱਠੇ ਹੋਣਾ ਚਾਹੀਦਾ ਹੈ।
Check Also
ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ
ਮੰਤਰੀ ਮੁੰਡੀਆਂ ਬੋਲੇ : ਲੋਕਾਂ ਦੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ : …