16.5 C
Toronto
Tuesday, September 22, 2026
spot_img
Homeਪੰਜਾਬਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ

ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ

ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਸ਼ੁਰੂਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ।
ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਇਹ ਬੈਚ ਯੂਨੀਵਰਸਿਟੀ ਆਫ ਤੁਰਕੂ ਵਿਖੇ ਦੋ ਹਫ਼ਤਿਆਂ ਦੀ ਸਿਖਲਾਈ ਲਈ 15 ਮਾਰਚ ਨੂੰ ਫਿਨਲੈਂਡ ਲਈ ਰਵਾਨਾ ਹੋਵੇਗਾ।
ਮੰਤਰੀ ਨੇ ਪੰਜਾਬ ਦੇ ਸਕੂਲ ਅਧਿਆਪਕਾਂ ਵੱਲੋਂ ਸਿੱਖਿਆ ਦੀਆਂ ਨਵੀਆਂ ਵਿਧੀਆਂ ਅਪਣਾਉਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ। ਬੈਂਸ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਧਿਆਪਕ ਸਿਖਲਾਈ ਪ੍ਰੋਗਰਾਮ ਪੰਜਾਬ ਦੇ ਵਿਦਿਅਕ ਪ੍ਰਣਾਲੀ ਨੂੰ ਕੌਮਾਂਤਰੀ ਮਾਪਦੰਡਾਂ ਦਾ ਹਾਣੀ ਬਣਾਉਣ ਵੱਲ ਅਹਿਮ ਕਦਮ ਹੈ।

RELATED ARTICLES
POPULAR POSTS