Breaking News
Home / ਕੈਨੇਡਾ / Front / ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਹਰਿਆਣਾ ਦੇ ਸੀਐਮ ਨੇ ਦਿੱਤੀ ਨਸੀਹਤ

ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਹਰਿਆਣਾ ਦੇ ਸੀਐਮ ਨੇ ਦਿੱਤੀ ਨਸੀਹਤ

ਕਿਹਾ : ਕਿਸਾਨਾਂ ’ਤੇ ਲਾਠੀਆਂ ਨਾ ਚਲਾਉਣ ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਹੈ। ਸੀਐਮ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਕਿਸਾਨਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰੋ, ਉਨ੍ਹਾਂ ’ਤੇ ਲਾਠੀਆਂ ਨਾ ਚਲਾਓ। ਸੀਐਮ ਸੈਣੀ ਨੇ ਕਿਹਾ ਕਿ ਮੈਂ ਵੀ ਇਕ ਕਿਸਾਨ ਦਾ ਬੇਟਾ ਹਾਂ ਅਤੇ ਮੈਨੂੰ ਪਤਾ ਹੈ ਕਿ ਕਿਸਾਨਾਂ ਦੀਆਂ ਕੀ ਮੁਸ਼ਕਲਾਂ ਹਨ। ਜ਼ਿਕਰਯੋਗ ਹੈ ਕਿ ਲੰਘੇ ਬੁੱਧਵਾਰ ਨੂੰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਨਹੀਂ ਕਰਨ ਦਿੱਤਾ ਸੀ। ਪੁਲਿਸ ਨੇ ਕਿਸਾਨਾਂ ਦੇ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਧੱਕਾ ਮੁੱਕੀ ਸ਼ੁਰੂ ਕਰ ਦਿੱਤੀ ਸੀ। ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਉਕਸਾ ਰਹੇ ਹਨ।

Check Also

ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ

ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …