Breaking News
Home / ਕੈਨੇਡਾ / Front / ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ – ਟਰੰਪ ਦਾ ਦਾਅਵਾ

ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ – ਟਰੰਪ ਦਾ ਦਾਅਵਾ

ਡੋਨਾਲਡ ਟਰੰਪ ਨੇ ਜਵਾਬੀ ਟੈਕਸ 2 ਅਪਰੈਲ ਤੋਂ ਲਾਗੂ ਕਰਨ ਦੀ ਗੱਲ ਦੁਹਰਾਈ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਭਾਰਤ ਬਹੁਤ ਜ਼ਿਆਦਾ ਟੈਕਸ ਵਸੂਲਣ ਵਾਲਾ ਮੁਲਕ ਹੈ। ਟਰੰਪ ਨੇ ਮੁੜ ਕਿਹਾ ਕਿ ਅਮਰੀਕੀ ਵਸਤਾਂ ’ਤੇ ਟੈਕਸ ਲਗਾਉਣ ਵਾਲੇ ਮੁਲਕਾਂ ਉੱਤੇ ਜਵਾਬੀ ਟੈਕਸ 2 ਅਪਰੈਲ ਤੋਂ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ 2 ਅਪਰੈਲ ਨੂੰ ਹੋਵੇਗੀ ਜਦੋਂ ਜਵਾਬੀ ਟੈਕਸ ਲਾਗੂ ਹੋਣਗੇ, ਫਿਰ ਚਾਹੇ ਉਹ ਭਾਰਤ ਹੋਵੇ ਜਾਂ ਚੀਨ ਜਾਂ ਫਿਰ ਕੋਈ ਹੋਰ ਮੁਲਕ। ਉਨ੍ਹਾਂ ਕਿਹਾ ਕਿ ਭਾਰਤ ਬਹੁਤ ਜ਼ਿਆਦਾ ਟੈਕਸ ਲਗਾਉਣ ਵਾਲਾ ਮੁਲਕ ਹੈ। ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਵਿਸ਼ਵ ਦੇ ਹਰ ਮੁਲਕ ਨੇ ਸਾਨੂੰ ਲੁੱਟਿਆ ਹੈ। ਉਹ ਸਾਡੇ ਕੋਲੋਂ 150-200 ਫੀਸਦ ਟੈਕਸ ਵਸੂਲਦੇ ਹਨ ਤੇ ਅਸੀਂ ਉਨ੍ਹਾਂ ਕੋੋਲੋਂ ਕੁਝ ਨਹੀਂ ਲੈਂਦੇ। ਉਨ੍ਹਾਂ ਕਿਹਾ ਕਿ ਉਹ ਸਾਡੇ ਕੋਲੋਂ ਜਿਹੜਾ ਟੈਕਸ ਵਸੂਲਣਗੇ, ਅਸੀਂ ਵੀ ਓਨਾ ਹੀ ਟੈਕਸ ਵਸੂਲਾਂਗੇ ਤੇ ਇਸ ਤੋਂ ਕੋਈ ਬਚ ਨਹੀਂ ਸਕਦਾ।

Check Also

ਦਿੱਲੀ ਹਾਈ ਕੋਰਟ ਨੇ ਰਾਮ ਦੇਵ ਦੀ ‘ਸ਼ਰਬਤ ਜੇਹਾਦ’ ਵਾਲੀ ਵੀਡੀਓ ’ਤੇ ਪ੍ਰਗਟਾਇਆ ਇਤਰਾਜ਼

ਕਿਹਾ : ‘ਸ਼ਰਬਤ ਜੇਹਾਦ’ ਸ਼ਬਦ ਨੇ ਅਦਾਲਤ ਦੀ ਜ਼ਮੀਰ ਨੂੰ ਹਿਲਾ ਕੇ ਰੱਖ ਦਿੱਤਾ ਨਵੀਂ …