
ਸਲਾਨਾ 3 ਲੱਖ ਤੋਂ ਘੱਟ ਆਮਦਨ ਵਾਲੀਆਂ ਮਹਿਲਾਵਾਂ ਨੂੰ ਮਿਲੇਗੀ ਇਹ ਸਹਾਇਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਭਾਜਪਾ ਦੀ ਸਰਕਾਰ ਭਲਕੇ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਮਹਿਲਾ ਸਮਰਿਧੀ ਯੋਜਨਾ ਦਾ ਸ਼ੁਭ ਆਰੰਭ ਕਰਨ ਜਾ ਰਹੀ ਹੈ। ਇਸ ਯੋਜਨਾ ਦਾ ਲਾਭ ਦਿੱਲੀ ਦੀਆਂ ਉਨ੍ਹਾਂ ਮਹਿਲਾਵਾਂ ਨੂੰ ਮਿਲੇਗਾ, ਜਿਨ੍ਹਾਂ ਮਹਿਲਾਵਾਂ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ ਅਤੇ ਜੋ ਮਹਿਲਾ ਟੈਕਸ ਨਹੀਂ ਭਰਦੀ। ਇਹ ਵੀ ਦੱਸਣਯੋਗ ਹੈ ਕਿ ਇਸ ਯੋਜਨਾ ਦਾ ਲਾਭ 18 ਤੋਂ 60 ਸਾਲ ਉਮਰ ਦੀਆਂ ਉਨ੍ਹਾਂ ਮਹਿਲਾਵਾਂ ਨੂੰ ਮਿਲੇਗਾ, ਜੋ ਸਰਕਾਰੀ ਨੌਕਰੀ ਨਹੀਂ ਕਰਦੀਆਂ ਅਤੇ ਜਿਨ੍ਹਾਂ ਨੂੰ ਹੋਰ ਕੋਈ ਸਰਕਾਰੀ ਸਹਾਇਤਾ ਨਹੀਂ ਮਿਲਦੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਯੋਜਨਾ ਦਾ ਲਾਭ ਉਠਾਉਣ ਵਾਲੀਆਂ ਮਹਿਲਾਵਾਂ ਨੂੰ ਈ-ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗੀ। ਇਸ ਲਈ ਦਿੱਲੀ ਸਰਕਾਰ ਵਲੋਂ ਭਲਕੇ 8 ਮਾਰਚ ਨੂੰ ਇਕ ਸਪੈਸ਼ਲ ਪੋਰਟ ਅਤੇ ਮੋਬਾਇਲ ਐਪ ਲਾਂਚ ਕੀਤਾ ਜਾਵੇਗਾ।