ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਹੇ ਮੌਜੂਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਰਕਾਰੀ ਸਕੂਲਾਂ ਦੇ 36 ਪਿ੍ਰੰਸੀਪਲਾਂ ਨੂੰ ਟ੍ਰੇਨਿੰਗ ਲੈਣ ਲਈ ਸਿੰਘਾਂਪੁਰ ਲਈ ਰਵਾਨਾ ਕੀਤਾ। ਇਹ ਟ੍ਰੇਨਿੰਗ ਪ੍ਰੋਗਰਾਮ 9 ਮਾਰਚ ਤੋਂ ਲੈ ਕੇ 15 ਮਾਰਚ ਤੱਕ ਚੱਲੇਗਾ, ਜਿਸ ਤਹਿਤ ਪਿ੍ਰੰਸੀਪਲਾਂ ਨੂੰ ਪੜ੍ਹਾਈ ਅਤੇ ਮੈਨੇਜਮੈਂਟ ਦੇ ਆਧੁਨਿਕ ਤੌਰ ਤਰੀਕਿਆਂ ਤੋਂ ਜਾਣੂ ਕਰਵਾਇਆ ਜਾਵੇਗਾ। ਟ੍ਰੇਨਿੰਗ ਪ੍ਰੋਗਰਾਮ ’ਚ ਹਿੱਸਾ ਲੈਣ ਲਈ ਸਿੱਖਿਆ ਵਿਭਾਗ ਵੱਲੋਂ ਪਿੰ੍ਰਸੀਪਲਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਪਿੰ੍ਰਸੀਪਲਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਰੱਟਾ ਲਗਾਉਣ ਦਾ ਜਮਾਨਾ ਨਹੀਂ ਰਿਹਾ, ਬਲਕਿ ਪ੍ਰੈਕਟਿਲ ਜਾਣਕਾਰੀ ਨੂੰ ਉਤਸ਼ਾਹਿਤ ਕਰਨ ਦਾ ਜਮਾਨਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਬਦਲਾਅ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਦੀ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਿਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦਾ ਇਕ ਹੋਰ ਬੈਚ 17 ਮਾਰਚ ਤੋਂ 28 ਮਾਰਚ ਤੱਕ ਫਿਨਲੈਂਡ ਭੇਜਿਆ ਜਾਵੇਗਾ।
Check Also
ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …