
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ 10 ਮਾਰਚ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਣ ਵਾਲੀ ਪਾਰਲੀਮੈਂਟਰੀ ਬੋਰਡ ਅਤੇ ਚੋਣ ਆਬਜ਼ਰਵਰ ਸਾਹਿਬਾਨ ਦੀ ਮੀਟਿੰਗ ਨੂੰ ਮੁਲਤਵੀ ਕਰਕੇ 17 ਮਾਰਚ ਨੂੰ ਦੁਪਹਿਰ 12 ਵਜੇ ਨੀਯਤ ਕਰ ਦਿੱਤਾ ਹੈ। ਜਾਣਕਾਰੀ ਦਿੰਦਿਆਂ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਦਾ ਸੇਵਾ ਸੰਭਾਲ ਸਮਾਗਮ 10 ਮਾਰਚ ਨੂੰ ਸਵੇਰੇ 10 ਵਜੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਇਸ ਕਰਕੇ ਪਾਰਟੀ ਦੇ ਆਗੂ ਸਾਹਿਬਾਨ ਦੀ ਸਹੂਲਤ ਕਰਕੇ ਪਾਰਟੀ ਦੀ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਇਹ ਮੀਟਿੰਗ ਹੋਲੇ ਮਹੱਲੇ ਤੋਂ ਬਾਅਦ 17 ਮਾਰਚ ਨੂੰ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ।

