ਪੰਜਾਬ ਭਾਜਪਾ ਵੱਲੋਂ ਕੀਤਾ ਗਿਆ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੇ ਪੋਲੀਟੀਕਲ ਸਾਇੰਸ ਦੇ ਪੇਪਰ ਨੂੰ ਲੈ ਕੇ ਪੰਜਾਬ ਅੰਦਰ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਭਾਜਪਾ ਨੇ ਆਰੋਪ ਲਗਾਇਆ ਕਿ ਪ੍ਰਸ਼ਨ ਪੇਪਰ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਤ ਸਵਾਲ ਪੁੱਛੇ ਗਏ। ਜਿਸ ਦਾ ਭਾਜਪਾ ਆਗੂ ਵਿਨੀਤ ਜੋਸ਼ੀ ਅਤੇ ਚੇਤਨ ਜੋਸ਼ੀ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੋਲੀਟੀਕਲ ਸਾਇੰਸ ਦੀ ਪ੍ਰੀਖਿਆ ’ਚ ਦੇਸ਼ ਦੀਆਂ ਪੁਰਾਣੀ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਬਾਰੇ ਪੁੱਛਿਆ ਜਾਣਾ ਚਾਹੀਦਾ ਸੀ ਜਾਂ ਫਿਰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਅਤੇ ਭਗਤ ਸਿੰਘ ਬਾਰੇ ਪੁੱਛਿਆ ਜਾਣਾ ਚਾਹੀਦਾ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਆਮ ਆਦਮੀ ਪਾਰਟੀ ਦੀ ਸਥਾਪਨਾ ਅਤੇ ਉਸ ਦੀਆਂ ਨੀਤੀਆਂ ਸਬੰਧੀ ਸਵਾਲ ਪੁੱਛੇ ਗਏ ਜੋ ਕਿ ਸਰਾਸਰ ਗਲਤ ਹੈ।