ਦਿੱਲੀ-ਕਟੜਾ ਐਕਸਪ੍ਰੈਸ ਵੇਅ ਦਾ ਹੈ ਮਾਮਲਾ, 7 ਕਿਸਾਨ ਹੋਏ ਜ਼ਖਮੀ
ਗੁਰਦਾਸਪੁਰ/ਬਿਊਰੋ ਨਿਊਜ਼ : ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਜਮੀਨ ਐਕਵਾਇਰ ਕਰਨ ਨੂੰ ਲੈ ਕੇ ਅੱਜ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ’ਚ ਕਿਸਾਨਾਂ ਅਤੇ ਪੰਜਾਬ ਪੁਲਿਸ ਦਰਮਿਆਨ ਟਕਰਾਅ ਹੋ ਗਿਆ। ਇਸ ਟਕਰਾਅ ਦੌਰਾਨ 7 ਕਿਸਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਪੰਜਾਬ ਪੁਲਿਸ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨਾਲ ਕਿਸਾਨਾਂ ਤੋਂ ਜ਼ਮੀਨ ਖਾਲੀ ਕਰਵਾਉਣ ਲਈ ਪਹੁੰਚੀ ਸੀ ਅਤੇ ਪੁਲਿਸ ਨੇ ਕਿਸਾਨਾਂ ਦੀ ਖੜ੍ਹੀ ਫਸਲ ’ਤੇ ਮਸ਼ੀਨ ਚਲਾ ਦਿੱਤੀ। ਜਿਸ ਨਾਲ ਕਿਸਾਨਾਂ ਦੀ ਫਸਲ ਬਰਬਾਦ ਹੋ ਗਈ, ਜਦੋਂ ਕਿਸਾਨ ਆਪਣੀ ਫਸਲ ਨੂੰ ਬਚਾਉਣ ਲਈ ਅੱਗੇ ਆਏ ਤਾਂ ਉਨ੍ਹਾਂ ਦੀ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਦਿੱਤਾ। ਕਿਸਾਨਾਂ ਦਾ ਆਰੋਪ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜ਼ਮੀਨ ਦਾ ਉਚਿਤ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਦੇ ਚਲਦਿਆਂ ਕਿਸਾਨ ਆਪਣੀ ਜ਼ਮੀਨ ’ਤੇ ਖੇਤੀ ਕਰ ਰਹੇ ਹਨ। ਜਦਕਿ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿਸਾਨਾਂ ਨੂੰ ਜ਼ਮੀਨਾਂ ਦਾ ਮੁਆਵਜ਼ਾ ਮਿਲ ਗਿਆ ਹੈ ਅਤੇ ਇਹ ਜ਼ਮੀਨ ਹੁਣ ਸਰਕਾਰ ਦੀ ਹੈ।
Check Also
ਪਾਕਿਸਤਾਨ ’ਚ ਪੈਸੈਂਜਰ ਟਰੇਨ ਹਾਈਜੈਕ
ਬਲੂਚ ਲਿਬਰੇਸ਼ਨ ਆਰਮੀ ਦਾ ਦਾਅਵਾ – 120 ਯਾਤਰੀਆਂ ਨੂੰ ਬਣਾਇਆ ਬੰਧਕ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ …