
ਬਠਿੰਡਾ ਪਹੁੰਚੇ ਹਨ ਰਾਸ਼ਟਰਪਤੀ ਦਰੋਪਦੀ ਮੁਰਮੂ
ਬਠਿੰਡਾ/ਬਿਊਰੋ ਨਿਊਜ਼
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਹੋਈ ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਬਠਿੰਡਾ ਏਅਰਪੋਰਟ ’ਤੇ ਪੁੱਜਣ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਚੀਫ ਵਿਪ ਪ੍ਰੋ ਬਲਜਿੰਦਰ ਕੌਰ ਨੇ ਰਾਸ਼ਟਰਪਤੀ ਦਾ ਸਵਾਗਤ ਕੀਤਾ। ਧਿਆਨ ਰਹੇ ਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਵੱਲੋਂ ਅੱਜ ਮੰਗਲਵਾਰ ਨੂੰ 10ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਥੇ ਰਾਸ਼ਟਰਪਤੀ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਹਨ।