Breaking News
Home / ਕੈਨੇਡਾ / Front / ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼

ਗੜਗੱਜ ਨੂੰ ਲਗਾਇਆ ਗਿਆ ਹੈ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਾ ਕੀਤੀ ਜਾਵੇ ਅਤੇ ਮੇਲੇ ਸਮੇਂ ਨਤਮਸਤਕ ਹੋਣ ਵਾਸਤੇ ਆਉਣ ਵਾਲੀ ਸਮੁੱਚੀ ਨੌਜਵਾਨ ਪੀੜ੍ਹੀ ਦਸਤਾਰਾਂ ਸਜਾ ਕੇ ਆਵੇ। ਧਿਆਨ ਰਹੇ ਕਿ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਆਪਣਾ ਪਹਿਲਾ ਸੰਦੇਸ਼ ਜਾਰੀ ਕਰਦਿਆਂ ਵੀਡੀਓ ਸੁਨੇਹੇ ਰਾਹੀ ਸਿੱਖ ਕੌਮ ਨੂੰ ਕਿਹਾ ਕਿ ਸਿੱਖ ਕੌਮ ਕਈ ਕੌਮੀ ਤਿਉਹਾਰ ਮਨਾਉਂਦੀ ਹੈ ਅਤੇ ਇਨ੍ਹਾਂ ਵਿੱਚੋਂ ਹੀ ਇੱਕ ਹੋਲੇ ਮਹੱਲੇ ਦਾ ਤਿਉਹਾਰ ਹੈ। ਜ਼ਿਕਰਯੋਗ ਹੈ ਕਿ ਹੋਲਾ ਮਹੱਲਾ ਮੌਕੇ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀ ਹੈ।

Check Also

ਪਾਕਿਸਤਾਨ ’ਚ ਪੈਸੈਂਜਰ ਟਰੇਨ ਹਾਈਜੈਕ

ਬਲੂਚ ਲਿਬਰੇਸ਼ਨ ਆਰਮੀ ਦਾ ਦਾਅਵਾ – 120 ਯਾਤਰੀਆਂ ਨੂੰ ਬਣਾਇਆ ਬੰਧਕ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ …