
ਬਲੂਚ ਲਿਬਰੇਸ਼ਨ ਆਰਮੀ ਦਾ ਦਾਅਵਾ – 120 ਯਾਤਰੀਆਂ ਨੂੰ ਬਣਾਇਆ ਬੰਧਕ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਬਲੂਚ ਲਿਬਰੇਸ਼ਨ ਆਰਮੀ ਨੇ ਪੈਸੈਂਜਰ ਟਰੇਨ ਨੂੰ ਹਾਈਜੈਕ ਕਰ ਲਿਆ ਹੈ। ਬਲੂਚ ਲਿਬਰੇਸ਼ਨ ਆਰਮੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਆਰਮੀ ਨੇ ਜਾਫਰ ਐਕਸਪ੍ਰੈਸ ਨੂੰ ਹਾਈਜੈਕ ਕੀਤਾ ਅਤੇ 120 ਯਾਤਰੀਆਂ ਨੂੰ ਬੰਧਕ ਬਣਾ ਲਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਬਲੋਚਿਸਤਾਨ ਸਰਕਾਰ ਦੇ ਅਧਿਕਾਰੀ ਨੇ ਦੱਸਿਆ ਕਿ ਕੁਵੇਟਾ ਤੋਂ ਪਿਸ਼ਾਵਰ ਜਾ ਰਹੀ ਜਾਫਰ ਐਕਸਪ੍ਰੈਸ ’ਤੇ ਪੇਹਰੋ ਕੁਨਰੀ ਅਤੇ ਗਦਲਾਰ ਵਿਚਾਲੇ ਭਾਰੀ ਗੋਲਬਾਰੀ ਕੀਤੀ ਗਈ ਅਤੇ ਇਸ ਦੌਰਾਨ 6 ਫੌਜੀਆਂ ਦੀ ਮੌਤ ਵੀ ਹੋ ਗਈ ਹੈ। ਬਲੂਚ ਲਿਬਰੇਸ਼ਨ ਆਰਮੀ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਗਈ ਤਾਂ ਉਹ 120 ਬੰਧਿਕਾਂ ਦੀ ਵੀ ਹੱਤਿਆ ਕਰ ਦੇਣਗੇ। ਇਸ ਹਮਲੇ ਤੋਂ ਬਾਅਦ ਇਲਾਕੇ ਦੇ ਸਾਰੇ ਹਸਪਤਾਲਾਂ ਵਿਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ।