Breaking News
Home / ਕੈਨੇਡਾ / Front / ਪਾਕਿ ’ਚ ਬਲੂਚ ਲੜਾਕਿਆਂ ਦੇ ਕਬਜ਼ੇ ਵਿਚ ਅਜੇ ਵੀ 59 ਬੰਧਕ

ਪਾਕਿ ’ਚ ਬਲੂਚ ਲੜਾਕਿਆਂ ਦੇ ਕਬਜ਼ੇ ਵਿਚ ਅਜੇ ਵੀ 59 ਬੰਧਕ

ਪਾਕਿ ਫੌਜ ਦੇ ਅਪਰੇਸ਼ਨ ’ਚ 27 ਲੜਾਕੇ ਢੇਰ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਬਲੂਚਿਸਤਾਨ ਸੂਬੇ ਵਿਚ ਫੌਜ ਅਤੇ ਬਲੂਚ ਲੜਾਕਿਆਂ ਦੇ ਵਿਚਾਲੇ ਲੰਘੇ ਕੱਲ੍ਹ ਤੋਂ ਲੜਾਈ ਅਜੇ ਵੀ ਜਾਰੀ ਹੈ। ਪਾਕਿਸਤਾਨ ਦੇ ਸੁਰੱਖਿਆ ਬਲਾਂ ਨੇ 27 ਲੜਾਕਿਆਂ ਨੂੰ ਮਾਰ ਮੁਕਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬਲੂਚਾਂ ਕੋਲੋਂ 214 ਬੰਧਕਾਂ ਵਿਚੋਂ 155 ਨੂੰ ਛੁਡਾ ਲਿਆ ਗਿਆ ਹੈ ਅਤੇ ਅਜੇ ਵੀ 59 ਬੰਧਕ ਉਨ੍ਹਾਂ ਦੇ ਕਬਜ਼ੇ ਵਿਚ ਹਨ। ਦੱਸਿਆ ਗਿਆ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਵਲੋਂ ਰੈਸਕਿਊ ਅਪਰੇਸ਼ਨ ਜਾਰੀ ਹੈ ਅਤੇ ਸੁਰੱਖਿਆ ਬਲਾਂ ਨੇ ਬਲੂਚਾਂ ਨੂੰ ਘੇਰਾ ਪਾਇਆ ਹੋਇਆ ਹੈ। ਧਿਆਨ ਰਹੇ ਕਿ ਬਲੂਚ ਲਿਬਰੇਸ਼ਨ ਆਰਮੀ ਨੇ ਲੰਘੇ ਕੱਲ੍ਹ ਮੰਗਲਵਾਰ ਨੂੰ ਦੁਪਹਿਰੇ 1 ਵਜੇ ਜਾਫਰ ਐਕਸਪ੍ਰੈਸ ’ਤੇ ਹਮਲਾ ਕਰਕੇ ਉਸ ਨੂੰ ਹਾਈਜੈਕ ਕਰ ਲਿਆ ਸੀ। ਉਧਰ ਦੂਜੇ ਪਾਸੇ ਬਲੂਚ ਲਿਬਰੇਸ਼ਨ ਆਰਮੀ ਦੇ ਲੜਾਕਿਆਂ ਨੇ 30 ਤੋਂ ਜ਼ਿਆਦਾ ਪਾਕਿਸਤਾਨੀ ਫੌਜੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਬਲੋਚ ਲਿਬਰੇਸ਼ਨ ਆਰਮੀ ਨੇ ਬੰਧਕ ਬਣਾਏ ਗਏ ਯਾਤਰੀਆਂ ਨੂੰ ਜੰਗੀ ਕੈਦੀ ਕਿਹਾ ਹੈ ਅਤੇ ਇਨ੍ਹਾਂ ਦੇ ਬਦਲੇ ਬਲੋਚ ਕਾਰਕੁੰਨਾਂ ਦੀ ਬਿਨਾ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।