ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖ਼ਾਲਸ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਗਿਆ ਹੈ। ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਤੋਂ ਪਹਿਲਾਂ ਮੇਲੇ ਦੀ ਆਰੰਭਤਾ ਲਈ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਲੋਕਾਂ ’ਚ ਨਵਾਂ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਨ, ਸਮੇਂ ਦੀਆਂ ਜ਼ਾਲਮ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਰਵਾਇਤੀ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1700 ਈਸਵੀ ’ਚ ਹੋਲੇ ਮਹੱਲੇ ਦੀ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ’ਤੇ ਆਰੰਭਤਾ ਕੀਤੀ ਗਈ ਸੀ।
Check Also
ਸੰਸਦ ਮੈਂਬਰਾਂ ਦੀ ਤਨਖਾਹ 24% ਵਧੀ
ਹਰ ਸੰਸਦ ਮੈਂਬਰ ਨੂੰ ਹੁਣ ਹਰ ਮਹੀਨੇ ਮਿਲਣਗੇ 1 ਲੱਖ 24 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ …