Breaking News
Home / ਪੰਜਾਬ / ਭਾਰਤੀ ਕਿਸਾਨਾਂ ਲਈ ਖਤਰਾ ਬਣੇ ਅਮਰੀਕੀ ਸੇਬ : ਸੰਧਵਾਂ

ਭਾਰਤੀ ਕਿਸਾਨਾਂ ਲਈ ਖਤਰਾ ਬਣੇ ਅਮਰੀਕੀ ਸੇਬ : ਸੰਧਵਾਂ

ਕੇਂਦਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਕਾਰਵਾਈ ਦੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਬਰਾਬਰ ਟੈਕਸ ਲਾਉਣ ਨਾਲ ਬਣੀ ਸਥਿਤੀ ਦੇ ਮੱਦੇਨਜ਼ਰ ਭਾਰਤ ਵਿੱਚ ਗਲਤ ਢੰਗ ਨਾਲ ਸੇਬਾਂ ਦੀ ਬਰਾਮਦ ਕੀਤੀ ਜਾ ਰਹੀ ਹੈ। ਇਸ ਨਾਲ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਿਸਾਨਾਂ ਨੂੰ ਗੰਭੀਰ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਅਮਰੀਕਾ ਨਾਲ ਸਾਰੇ ਵਪਾਰਕ ਸਬੰਧਾਂ ਵਿੱਚ ਭਾਰਤੀ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਰਾਖੀ ਲਈ ਕਿਸਾਨ-ਪੱਖੀ ਵਪਾਰਕ ਸਮਝੌਤਿਆਂ ਦੀ ਲੋੜ ਹੈ। ਉਨ੍ਹਾਂ ਭਾਰਤੀ ਉਤਪਾਦਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਲਈ ਭੰਡਾਰਨ ਸਹੂਲਤਾਂ ਦੇ ਆਧੁਨਿਕੀਕਰਨ, ਸੁਚਾਰੂ ਆਵਾਜਾਈ ਅਤੇ ਮਾਰਕੀਟ ਪਹੁੰਚ ਦੇ ਨਜ਼ਰੀਏ ਤੋਂ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਇਸ ਮਾਮਲੇ ਵਿੱਚ ਦਖ਼ਲ ਨਹੀਂ ਦਿੰਦੀ ਤਾਂ ਸਾਡੇ ਲਈ ਰੋਜ਼ੀ-ਰੋਟੀ ਦੇ ਨਾਲ-ਨਾਲ ਆਪਣੀ ਪੀੜ੍ਹੀਆਂ ਦੀ ਖੇਤੀਬਾੜੀ ਵਿਰਾਸਤ ਨੂੰ ਗੁਆਉਣ ਦਾ ਖ਼ਤਰਾ ਸਾਹਮਣੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਉਤਪਾਦਾਂ ਦੀ ਸਸਤੀ ਦਰਾਮਦ ਕੁਝ ਵਪਾਰੀਆਂ ਨੂੰ ਲਾਭ ਕਿਸਾਨਾਂ ਦਾ ਜੀਵਨ ਤਬਾਹ ਹੋ ਜਾਵੇਗਾ।

 

Check Also

ਸਰਬਜੋਤ ਸਿੰਘ ਸਾਬੀ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ

  ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਜ਼ਿਮਨੀ ਚੋਣ …