ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਫਾਰਗ ਕਰਨ ਤੇ ਉਨ੍ਹਾਂ ਦੀ ਥਾਂ ਨਵੇਂ ਜਥੇਦਾਰ ਲਾਉਣ ਮਗਰੋਂ ਸ਼੍ਰੋਮਣੀ ਅਕਾਲ ਦਲ ਨੂੰ ਦਰਪੇਸ਼ ਪੰਥਕ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ‘ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾਵੇਗਾ।’
ਭੂੰਦੜ ਨੇ ਇਹ ਬਿਆਨ ਅਜਿਹੇ ਮੌਕੇ ਦਿੱਤਾ ਹੈ ਜਦੋਂ ਪਾਰਟੀ ਦੇ ਕਈ ਸੀਨੀਅਰ ਆਗੂਆਂ ਤੇ ਸਾਬਕਾ ਮੰਤਰੀਆਂ ਜਿਨ੍ਹਾਂ ਵਿਚ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹਨ, ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਦੋ ਜਥੇਦਾਰਾਂ ਨੂੰ ਅਹੁਦੇ ਤੋਂ ਫ਼ਾਰਗ ਕੀਤੇ ਜਾਣ ਦੇ 7 ਮਾਰਚ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ। ਬੈਠਕ ਵਿਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਤੇ ਦਲਜੀਤ ਸਿੰਘ ਚੀਮਾ ਸ਼ਾਮਲ ਸਨ।
Check Also
ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੱਧੂ ਚਲਾਉਣਗੇ ਹੁਣ ਯੂ ਟਿਊਬ ਚੈਨਲ
ਕਿਹਾ : ਆਪਣੀ ਜ਼ਿੰਦਗੀ ਨਾਲ ਜੁੜੇ ਤੱਥਾਂ ਨੂੰ ਚੈਨਲ ’ਤੇ ਕਰਾਂਗਾ ਸ਼ੇਅਰ ਅੰਮਿ੍ਰਤਸਰ/ਬਿਊਰੋ ਨਿਊਜ਼ : …