-9.2 C
Toronto
Saturday, December 27, 2025
spot_img
Homeਪੰਜਾਬਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ...

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ; ਪੰਜ ਪਿਆਰਿਆਂ ਵੱਲੋਂ ਦਸਤਾਰ ਭੇਟ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਹੋਰ ਗੁਰ ਅਸਥਾਨਾਂ ਵਿਖੇ ਨਤਮਸਤਕ ਹੋਏ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਨਤਮਸਤਕ ਹੋਣ ਮਗਰੋਂ ਗੁਰਬਾਣੀ ਕੀਰਤਨ ਸਰਵਣ ਕੀਤਾ। ਇੱਥੇ ਉਨ੍ਹਾਂ ਨੂੰ ਸਿਰਪਾਓ ਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ ਗਿਆ। ਇਸ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਗਏ ਜਿੱਥੇ ਪੰਜ ਪਿਆਰੇ ਸਾਹਿਬਾਨ ਵੱਲੋਂ ਅਰਦਾਸ ਉਪਰੰਤ ਉਨ੍ਹਾਂ ਨੂੰ ਦਸਤਾਰ, ਸਿਰੋਪਾਓ ਅਤੇ ਫੁੱਲਾਂ ਦਾ ਸਿਹਰਾ ਦਿੱਤਾ ਗਿਆ।
ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਬਰਤਨ ਧੋਣ ਦੀ ਸੇਵਾ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਤਿੰਦਰਪਾਲ ਸਿੰਘ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ ਤੇ ਜਸਪਾਲ ਸਿੰਘ ਹਾਜ਼ਰ ਸਨ। ਇਸ ਤੋਂ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਤੌਰ ਜਥੇਦਾਰ ਸੇਵਾ ਸੰਭਾਲੀ ਸੀ।

 

RELATED ARTICLES
POPULAR POSTS