3.2 C
Toronto
Tuesday, December 23, 2025
spot_img
HomeਕੈਨੇਡਾFrontਪੰਜਾਬ ਸਰਕਾਰ ਨੇ ਓਟੀਐਸ ਸਕੀਮ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ

ਪੰਜਾਬ ਸਰਕਾਰ ਨੇ ਓਟੀਐਸ ਸਕੀਮ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ

ਉਦਯੋਗਿਕ ਪਲਾਟ ਮਾਲਕ ਹੁਣ ਆਪਣੇ ਨਾਮ ’ਤੇ ਕਰਾ ਸਕਣਗੇ ਰਜਿਸਟਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਹੋਲੀ ਮੌਕੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਦੇ ਲਈ ਓਟੀਐਸ (ਵਨ ਟਾਈਮ ਸੈਟਲਮੈਂਟ) ਯੋਜਨਾਵਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਹੁਣ ਲੋਕ ਆਪਣੇ ਤੀਹ ਤੋਂ ਚਾਲੀ ਸਾਲ ਪੁਰਾਣੇ ਪਲਾਟਾਂ ਦੀ ਰਜਿਸਟਰੀ ਆਪਣੇ ਨਾਮ ਕਰਵਾ ਸਕਣਗੇ। ਇਹ ਜਾਣਕਾਰੀ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਧ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੂੰ ਹੁਣ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਅਤੇ ਸਰਕਾਰੀ ਅਧਿਕਾਰੀ ਉਨ੍ਹਾਂ ਦੇ ਕੋਲ ਪਹੁੰਚਣਗੇ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਨੇ ਲੰਘੀ 3 ਮਾਰਚ ਨੂੰ ਇਸ ਸਕੀਮ ਨੂੰ ਮਨਜੂਰੀ ਦਿੱਤੀ ਸੀ। ਸਰਕਾਰ ਇਹ ਸਕੀਮ ਉਸ ਸਮੇਂ ਲੈ ਕੇ ਆਈ ਹੈ, ਜਦੋਂ ਲੁਧਿਆਣਾ ’ਚ ਉਪ ਚੋਣ ਸਿਰ ’ਤੇ ਹੈ।
RELATED ARTICLES
POPULAR POSTS