
31 ਮਾਰਚ ਤੱਕ ਕੇਵਾਈਸੀ ਜ਼ਰੂਰੀ ਅਤੇ ਫ੍ਰੀ ਵਿਚ ਹੋਵੇਗੀ ਪ੍ਰੋਸੈਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲਿਆਂ ਨੂੰ ਹੁਣ ਹਰ ਸਾਲ 31 ਮਾਰਚ ਤੱਕ ਆਪਣੀ ਈ-ਕੇਵਾਈਸੀ ਕਰਵਾਉਣੀ ਹੋਵੇਗੀ। ਦੱਸਿਆ ਗਿਆ ਕਿ ਜਿਹੜੇ ਵਿਅਕਤੀ ਈ- ਕੇਵਾਈਸੀ ਨਹੀਂ ਕਰਵਾਉਣਗੇ, ਉਨ੍ਹਾਂ ਨੂੰ ਰਾਸ਼ਨ ਲੈਣ ਵਿਚ ਮੁਸ਼ਕਲ ਪੇਸ਼ ਆ ਸਕਦੀ ਹੈ। ਨੈਸ਼ਨਲ ਫੂਡ ਸਕਿਉਰਿਟੀ ਐਕਟ ਦੇ ਤਹਿਤ ਇਹ ਪ੍ਰਕਿਰਿਆ ਚੱਲ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਈ-ਕੇਵਾਈਸੀ ਕਰਵਾਉਣ ਲਈ ਉਸੇ ਡਿਪੂ ’ਤੇ ਜਾਣਾ ਪਵੇਗਾ, ਜਿੱਥੋਂ ਤੁਹਾਨੂੰ ਰਾਸ਼ਨ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਈ-ਕੇਵਾਈਸੀ ਕਰਵਾਉਣ ਲਈ ਕੋਈ ਵੀ ਫੀਸ ਨਹੀਂ ਲੱਗੇਗੀ ਅਤੇ ਇਹ ਸਾਰੀ ਪ੍ਰਕਿਰਿਆ ਫ੍ਰੀ ਵਿਚ ਹੋਵੇਗੀ। ਮੰਤਰੀ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਇਸ ਸਬੰਧੀ ਪੈਸੇ ਦੀ ਮੰਗ ਕਰਦਾ ਹੈ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਅਜਿਹੇ ਵਿਅਕਤੀਆਂ ਖਿਲਾਫ ਕਾਰਵਾਈ ਹੋ ਸਕੇ।