ਕਿਹਾ : ਮਸਲਿਆਂ ਦੇ ਹੱਲ ਤੱਕ ਅੰਦੋਲਨ ਰਹੇਗਾ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ, ਢਾਬੀ ਗੁੱਜਰਾਂ ਅਤੇ ਰਤਨਪੁਰਾ ਸਥਿਤ ਅੰਤਰਰਾਜੀ ਬਾਰਡਰਾਂ ਅਤੇ ਬੈਰੀਅਰਾਂ ਉਤੇ ਕਿਸਾਨ ਮੋਰਚਿਆਂ ਨੂੰ ਅੱਜ 397 ਦਿਨ ਹੋ ਗਏ ਹਨ। ਇਸ ਦੇ ਚੱਲਦਿਆਂ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਯੂਨੀਅਨ ਏਕਤਾ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 109ਵੇਂ ਦਿਨ ਵੀ ਜਾਰੀ ਰਿਹਾ। ਡੱਲੇਵਾਲ ਤੇ ਹੋਰ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਉਹ ਕਿਸਾਨੀ ਮੰਗਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਮਸਲਿਆਂ ਦੇ ਹੱਲ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਗੱਲਬਾਤ ਦੀ ਲੜੀ ਤਹਿਤ ਕਿਸਾਨਾਂ ਨੂੰ ਇਸ ਵਾਰ ਕੇਂਦਰ ਵਲੋਂ ਮੰਗਾਂ ਮੰਨਣ ਦੀ ਆਸ ਹੈ ਤੇ ਇਸ ਤਹਿਤ ਉਹ 19 ਮਾਰਚ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿਚ ਸ਼ਾਮਲ ਹੋਣਗੇ।