Breaking News
Home / ਕੈਨੇਡਾ / Front / ਉਲੰਪੀਅਨ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤਾ ਕੌਰ ਵਿਆਹ ਬੰਧਨ ’ਚ ਬੱਝਣਗੇ

ਉਲੰਪੀਅਨ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤਾ ਕੌਰ ਵਿਆਹ ਬੰਧਨ ’ਚ ਬੱਝਣਗੇ


21 ਮਾਰਚ ਨੂੰ ਜਲੰਧਰ ਵਿਖੇ ਹੋਵੇਗਾ ਵਿਆਹ ਸਮਾਗਮ
ਜਲੰਧਰ/ਬਿਊਰੋ ਨਿਊਜ਼ : ਭਾਰਤੀ ਹਾਕੀ ਉਲੰਪੀਅਨ ਖਿਡਾਰੀ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤ ਕੌਰ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਉਲੰਪਿਕ ਹਾਕੀ ਖਿਡਾਰੀ ਮਨਦੀਪ ਸਿੰਘ 21 ਮਾਰਚ ਨੂੰ ਪੰਜਾਬ ਦੇ ਜਲੰਧਰ ਵਿਚ ਮਹਿਲਾ ਉਲੰਪਿਕ ਖਿਡਾਰਨ ਉਦਿਤਾ ਕੌਰ ਨਾਲ ਵਿਆਹ ਕਰਨਗੇ। ਉਲੰਪੀਅਨ ਉਦਿਤਾ ਕੌਰ ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਹੈ। ਦੋਵਾਂ ਉਲੰਪਿਕ ਖਿਡਾਰੀਆਂ ਦਾ ਵਿਆਹ 21 ਮਾਰਚ ਨੂੰ ਜਲੰਧਰ ਦੇ ਮਾਡਲ ਟਾਊਨ ਸਥਿਤ ਸ੍ਰੀ ਗੁਰੂਦੁਆਰਾ ਸਿੰਘ ਸਭਾ ਵਿਚ ਹੋਵੇਗਾ। ਦੋਵੇਂ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਦੋਵੇਂ ਖਿਡਾਰੀ ਦੇਸ਼ ਦੇ ਨਾਮ ਕਈ ਖੇਡ ਐਵਾਰਡ ਕਰ ਚੁੱਕੇ ਹਨ ਅਤੇ ਵਿਆਹ ਸਮਾਗਮ ਲਈ ਦੋਵੇਂ ਪਰਿਵਾਰਾਂ ਵੱਲੋਂ ਮਹਿਮਾਨਾਂ ਦੀਆਂ ਲਿਸਟ ਤਿਆਰ ਕੀਤੀ ਜਾ ਰਹੀ ਹੈ। ਵਿਆਹ ਸਮਾਗਮ ਵਿਚ ਰਾਜਨੀਤਿਕ ਅਤੇ ਖੇਡ ਜਗਤ ਨਾਲ ਜੁੜੀਆਂ ਵੱਡੀਆਂ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ ਵਿਆਹ ਵਿਚ ਹਾਕੀ ਦੀ ਟੀਮ ਇੰਡੀਆ ਦੇ ਸ਼ਾਮਲ ਹੋਣ ਦੀ ਉਮੀਦ ਹੈ ਪ੍ਰੰਤੂ ਹਾਲ ਤੱਕ ਇਸ ਸਬੰਧੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ।

Check Also

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ

ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …