ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਨਵਰੀ ’ਚ ਦਿੱਤਾ ਸੀ ਅਹੁਦੇ ਤੋਂ ਅਸਤੀਫ਼ਾ
ਟੋਰਾਂਟੋ/ਬਿਊਰੋ ਨਿਊਜ਼ : ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਕਾਰਨੀ ਨੇ ਸਾਬਕਾ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ ਪਾਰਟੀ ਵੱਲੋਂ ਨਵਾਂ ਆਗੂ ਚੁਣੇ ਜਾਣ ਤੱਕ ਟਰੂਡੋ ਸੱਤਾ ਵਿਚ ਬਣੇ ਰਹੇ। ਉਮੀਦ ਕੀਤੀ ਜਾ ਰਹੀ ਹੈ ਕਿ ਕਾਰਨੀ ਆਉਣ ਵਾਲੇ ਦਿਨਾਂ ਜਾਂ ਹਫ਼ਤਿਆਂ ਵਿਚ ਆਮ ਚੋਣਾਂ ਦਾ ਐਲਾਨ ਕਰ ਸਕਦੇ ਹਨ। ਧਿਆਨ ਰਹੇ ਕਿ ਇਸ ਸਾਲ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੀ ਹਾਰ ਦੀ ਸੰਭਾਵਨਾ ਜਤਾਈ ਜਾ ਰਹੀ ਸੀ, ਪਰ ਟਰੰਪ ਨੇ ਟੈਰਿਫ ਦੇ ਰੂਪ ਵਿਚ ‘ਆਰਥਿਕ ਜੰਗ’ ਦਾ ਐਲਾਨ ਕਰ ਦਿੱਤਾ ਤੇ ਕੈਨੇਡਾ ਦੇ 51ਵੇਂ ਰਾਜ ਵਜੋਂ ਅਮਰੀਕਾ ਵਿਚ ਰਲੇਵੇਂ ਦੀ ਚੇਤਾਵਨੀ ਦਿੱਤੀ। ਹੁਣ ਇਨ੍ਹਾਂ ਬਦਲੇ ਹੋਏ ਸਮੀਕਰਨਾਂ ਕਰਕੇ ਲਿਬਰਲ ਪਾਰਟੀ ਨੂੰ ਚੋਣਾਂ ਵਿਚ ਵੱਡੀ ਲੀਡ ਮਿਲਣ ਦੇ ਦਾਅਵੇ ਕੀਤੇ ਜਾ ਰਹੇ ਹਨ। ਟਰੰਪ ਨੇ ਕੈਨੇਡਾ ਦੇ ਲੋਹੇ ਤੇ ਐਲੂਮੀਨੀਅਮ ਉੱਤੇ 25 ਫੀਸਦ ਟੈਕਸ ਲਾ ਦਿੱਤਾ ਸੀ ਤੇ 2 ਅਪ੍ਰੈਲ ਤੋਂ ਸਾਰੇ ਕੈਨੇਡਿਆਈ ਉਤਪਾਦਾਂ ’ਤੇ ਵੱਡੇ ਟੈਕਸ ਲਾਉਣ ਦਾ ਐਲਾਨ ਕੀਤਾ ਹੈ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …