-4.1 C
Toronto
Wednesday, December 31, 2025
spot_img
HomeਕੈਨੇਡਾFrontਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਕੌਮ ਦੇ ਨਾਂਅ ਸੰਦੇਸ਼


ਕਿਹਾ : ਨੌਜਵਾਨ ਬਣਨ ਬਾਣੀ ਤੇ ਬਾਣੇ ਦੇ ਧਾਰਨੀ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਗੁਰਮੁਖੀ ਗੁਰੂਆਂ ਦੀ ਲਿਪੀ ਹੈ ਤੇ ਇਸ ਵਿਚ ਨੌਜਵਾਨਾਂ ਨੂੰ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਵਿਰੁੱਧ ਇਕ ਮੁਹਿੰਮ ਵਿੱਢਣੀ ਚਾਹੀਦੀ ਹੈ। ਉਨ੍ਹਾਂ ਨਿਹੰਗ ਸਿੰਘ ਜਤੇਬੰਦੀਆਂ ਤੇ ਦਮਦਮੀ ਟਕਸਾਲ ਦੇ ਵਿਰੋਧ ਦੇ ਬਾਵਜੂਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਸਿੱਖ ਗੁਰਧਾਮਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਜੋ ਕਿ ਅਸੀਂ ਨਹੀਂ ਹੋਣ ਦੇਵਾਗੇਂ। ਉਨ੍ਹਾਂ ਸਾਰੇ ਸੰਤ ਮਹਾਪੁਰਖਾਂ, ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।

RELATED ARTICLES
POPULAR POSTS