ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਕੇ ਹੋਵੇਗਾ ਸੰਪੰਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਡੇਢ ਸਦੀ ਪੁਰਾਤਨ ਸਿੱਖ ਜਥੇਬੰਦੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਦਰਬਾਰ ਸਾਹਿਬ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਚੱਲੀ ਆਉਂਦੀ ਰਵਾਇਤ ਅਨੁਸਾਰ ਹੋਲਾ ਮਹੱਲਾ ਮੌਕੇ ਨਗਰ ਕੀਰਤਨ ਸਜਾਇਆ ਗਿਆ। ਸੁਰਮਈ ਨਿਸ਼ਾਨ ਸਾਹਿਬਾਂ ਅਤੇ ਪੰਜ ਪਿਆਰਿਆਂ ਦੀ ਤਾਬਿਆ ਸਜਾਏ ਗਏ ਇਸ ਹੋਲਾ ਮਹੱਲਾ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਸ਼ਬਦ ਕੀਰਤਨ ਕਰਦੀਆਂ ਸੰਗਤਾਂ ਅਤੇ ਗਤਕਾ ਪਾਰਟੀਆਂ ਨੇ ਉਤਸ਼ਾਹ ਸਹਿਤ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੀਨੀਅਰ ਮੈਂਬਰ ਗੁਰਬਖਸ਼ ਸਿੰਘ ਬੇਦੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਇਹ ਹੋਲਾ ਮਹੱਲਾ ਨਗਰ ਕੀਰਤਨ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
Check Also
ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ
ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।