ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ
ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ 10 ਦੀ ਸਾਧਨਾ ਅੱਜ ਸਮਾਪਤ ਹੋ ਗਈ। ਉਹ ਹੁਸ਼ਿਆਰਪੁਰ ਦੇ ਯੋਗਾ ਕੇਂਦਰ ਤੋਂ ਨਿਕਲ ਕੇ ਅੰਮਿ੍ਰਤਸਰ ਪਹੁੰਚੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਜਰੀਵਾਲ ਅੰਮਿ੍ਰਤਸਰ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੇ ਘਰ ਪਹੁੰਚੇ। ਇਥੇ ਉਹ ਕਿੰਨੀ ਦੇਰ ਰੁਕਣਗੇ ਇਸ ਸਬੰਧੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਕੇਜਰੀਵਾਲ ਅੰਮਿ੍ਰਤਸਰ ਵਿਚ ਵਿਧਾਇਕਾਂ ਦੇ ਨਾਲ ਇਕ ਮੀਟਿੰਗ ਕਰਨਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਜਲਦੀ ਹੀ ਅੰਮਿ੍ਰਤਸਰ ਪਹੁੰਚਣ ਦੀ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਹੈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਵੱਲੋਂ ਆਉਂਦੀ 18 ਮਾਰਚ ਨੂੰ ਲੁਧਿਆਣਾ ’ਚ ਇਕ ਮੀਟਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਇਕ ਰੋਡ ਸ਼ੋਅ ਵੀ ਕੱਢਣਗੇ।
Check Also
ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …