ਕਿਹਾ : ਮਾਨ ਸਰਕਾਰ ਦੀ ਅਗਵਾਈ ’ਚ ਪੰਜਾਬ ਤਿੰਨ ਸਾਲਾਂ ’ਚ 30 ਸਾਲ ਪੱਛੜਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿੱਚ ਪੰਜਾਬ 30 ਸਾਲ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਭਿਆਨਕ ਦੌਰ ਵਿੱਚ ਹੈ ਅਤੇ ਧਾਰਮਿਕ ਸਥਾਨਾਂ ਅਤੇ ਥਾਣਿਆਂ ’ਤੇ ਹੋਏ ਦਰਜਨਾ ਹਮਲੇ ਇਸ ਗੱਲ ਦਾ ਸਬੂਤ ਹਨ। ਜਾਖੜ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਬਦਤਰ ਹਾਲਤ ਵਿੱਚ ਪਹੁੰਚ ਚੁੱਕੀ ਹੈ, ਉੱਥੇ ਹੀ ਸੂਬੇ ਦੀ ਆਰਥਿਕ ਦਸਾ ਵੀ ਕਿਸੇ ਤੋਂ ਲੁਕੀ ਹੋਈ ਨਹੀਂ। ਉਨ੍ਹਾਂ ਕਿਹਾ ਕਿ ਅਨਾੜੀ ਰਾਜ ਪ੍ਰਬੰਧ ਦੇ ਚਲਦਿਆਂ ਸੂਬਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਦੀਵਾਲੀਆਪਨ ਦੇ ਕਗਾਰ ’ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਕਰਦਿਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੀ ਰਕਮ ਦਿੱਤੀ ਅਤੇ ਨਾ ਹੀ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ।
Check Also
ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ
ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ …