ਜਲੰਧਰ ਵਿੱਚ 4 ਮਈ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸੈਮੀਨਾਰ ਕਰਵਾਉਣ ਦਾ ਫ਼ੈਸਲਾ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਹੈ। ਇਸ ਦੌਰਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਅਤੇ 5 ਮਾਰਚ ਨੂੰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਮਈ ਨੂੰ ਜਲੰਧਰ ਵਿੱਚ ਇੱਕ ਸੈਮੀਨਾਰ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਨੂੰ ਸੱਦਾ ਦੇ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਮਈ ਮਹੀਨੇ ਵਿੱਚ ਬਰਨਾਲਾ, ਅੰਮਿ੍ਰਤਸਰ ਅਤੇ ਜਲੰਧਰ ਵਿੱਚ ਤਿੰਨ ਵੱਡੀਆਂ ਕਿਸਾਨ ਮਹਾ ਪੰਚਾਇਤਾਂ ਕਰਕੇ ਲੋਕਾਂ ਨੂੰ ਵੀ ਸਰਕਾਰ ਦੇ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਹਲੇ ਵੀ ਕਿਸਾਨਾਂ ਨੂੰ ਰੋਕਣ ਦੀ ਕੋਸਸ਼ਿ ਕੀਤੀ ਤਾਂ ਕਿਸਾਨਾਂ ਦੇ ਤਿੱਖੇ ਰੋਂਅ ਦਾ ਸਾਹਮਣਾ ਕਰਨਾ ਪਵੇਗਾ।
Check Also
ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ
ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ …