Breaking News
Home / ਕੈਨੇਡਾ / Front / ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ 18 ਮਾਰਚ ਤੋਂ ਸ਼ੁਰੂ ਕਰੇਗੀ ਮੈਂਬਰਸ਼ਿਪ ਮਹਿੰਮ

ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ 18 ਮਾਰਚ ਤੋਂ ਸ਼ੁਰੂ ਕਰੇਗੀ ਮੈਂਬਰਸ਼ਿਪ ਮਹਿੰਮ


ਡਾ. ਚੀਮਾ ਨੇ ਇਸ ਮੈਂਬਰਸ਼ਿਪ ਨੂੰ ਗੈਰਕਾਨੂੰਨੀ ਦਿੱਤਾ ਕਰਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅੱਜ ਪੰਜਾਬ ਦੇ ਸਿੱਖ ਭਾਈਚਾਰੇ ਨੂੰ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚ ਕੇ ਮੈਂਬਰਸ਼ਿਪ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਦੇ ਬੁਲਾਰੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ, ‘‘ਅਸੀਂ ਸਾਰੇ ਸਿੱਖਾਂ, ਪੰਜਾਬੀਆਂ ਤੇ ਪੰਥ ਹਿਤੈਸ਼ੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ 18 ਮਾਰਚ ਨੂੰ ਹਰਿਮੰਦਰ ਸਾਹਿਬ ਪਹੁੰਚਣ। ਅਰਦਾਸ ਮਗਰੋਂ ਸਵੇਰੇ 11 ਵਜੇ ਤੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਵੇਗੀ।’’ ਇਸ ਕਮੇਟੀ ਵਿਚ ਮਨਪ੍ਰੀਤ ਇਆਲੀ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੈਦਪੁਰੀ, ਸਤਵੰਤ ਕੌਰ ਤੇ ਇਕਬਾਲ ਸਿੰਘ ਝੂੰਦਾਂ ਸ਼ਾਮਲ ਹਨ। ਕਮੇਟੀ ਦਾ ਦਾਅਵਾ ਹੈ ਕਿ ਇਹ ਪਹਿਲਕਦਮੀ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਿਧਾਂਤਾਂ ਮੁਤਾਬਕ ਪੁਨਰਗਠਨ ਤੇੇ ਪਾਰਟੀ ਅੰਦਰ ਤਬਦੀਲੀ ਲਿਆਉਣ ਲਈ ਕੀਤੀ ਗਈ ਹੈ। ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜ ਮੈਂਬਰੀ ਕਮੇਟੀ ਦੀ ਇਹ ਪੇਸ਼ਕਦਮੀ ਸਿੱਧੀ ਚੁਣੌਤੀ ਨਜ਼ਰ ਆ ਰਹੀ ਹੈ। ਕਿਉਂਕਿ ਸ਼ੋ੍ਰਮਣੀ ਅਕਾਲੀ ਪਹਿਲਾਂ ਹੀ 20 ਜਨਵਰੀ ਤੋਂ ਆਪਣੀ ਮੈਂਬਰਸ਼ਿਪ ਸ਼ੁਰੂ ਕਰ ਚੁੱਕਾ ਹੈ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਜਿਸਟਰਡ ਪਾਰਟੀ ਹੈ। ਇਸ ਦੇ ਸੰਵਿਧਾਨ ਤੇ ਬਣਤਰ ਨੂੰ ਚੋਣ ਕਮਿਸ਼ਨ ਮਾਨਤਾ ਦਿੰਦਾ ਹੈ। ਕੋਈ ਵੀ ਵਿਅਕਤੀ ਜਾਂ ਸੰਗਠਨ ਇਸ ਦੇ ਨਾਮ ਤੇ ਬੈਨਰ ਹੇਠ ਬਰਾਬਰ ਮੈਂਬਰਸ਼ਿਪ ਮੁਹਿੰਮ ਨਹੀਂ ਚਲਾ ਸਕਦਾ ਤੇ ਇਹ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ।

Check Also

ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ

ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ …