ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਕੀਤਾ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੰਜ ਸਾਲ ਪੂਰੇ ਹੀ ਨਹੀਂ ਕਰਨਗੇ ਬਲਕਿ ਉਸ ਤੋਂ ਬਾਅਦ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਹੋਣਗੇ। ਸ੍ਰੀ ਕੇਜਰੀਵਾਲ ਹੁਸ਼ਿਆਰਪੁਰ ਵਿਚ ‘ਵਿਪਾਸਨਾ’ ਮਗਰੋਂ ਕੱਲ੍ਹ ਹੀ ਅੰਮਿ੍ਰਤਸਰ ਪੁੱਜ ਗਏ ਸਨ ਅਤੇ ਉਹ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੇ ਗ੍ਰਹਿ ਵਿਖੇ ਠਹਿਰੇ ਸਨ। ਉਨ੍ਹਾਂ ਭਾਜਪਾ ਆਗੂ ਅਤੇ ਦੁਰਗਿਆਨਾ ਮੰਦਰ ਕਮੇਟੀ ਦੀ ਮੁਖੀ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਨਾਲ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਸੀ। ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਦਾ ਕਾਰਜਕਾਲ ਮੁਕੰਮਲ ਹੋਣ ’ਤੇ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ।
Check Also
ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਦੇ ਅਧਿਕਾਰ ਖੇਤਰ …