
ਐਸ.ਐਸ.ਪੀ. ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਦਿੱਤਾ ਭਰੋਸਾ
ਪਟਿਆਲਾ/ਬਿਊਰੋ ਨਿਊਜ਼
13 ਮਾਰਚ ਦੀ ਰਾਤ ਨੂੰ ਪਟਿਆਲਾ ਵਿਚ ਰਾਜਿੰਦਰਾ ਹਸਪਤਾਲ ਦੇ ਸਾਹਮਣੇ ਕਰਨਲ ਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਹੋਈ ਝੜਪ ਦੇ ਮਾਮਲੇ ’ਚ ਐਸ. ਐਸ. ਪੀ. ਪਟਿਆਲਾ ਨੇ 12 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਜਿਨ੍ਹਾਂ ’ਚ ਇੰਸਪੈਕਟਰ, ਥਾਣੇਦਾਰ ਅਤੇ ਹੌਲਦਾਰ ਸ਼ਾਮਲ ਹਨ। ਇਸਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਡਾ ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਭਾਰਤੀ ਫੌਜ ਦਾ ਬਹੁਤ ਸਤਿਕਾਰ ਕਰਦੀ ਹੈ, ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ, ਜਿਹੜੀ ਕਿ ਅੱਗੇ ਤੋਂ ਨਹੀਂ ਵਾਪਰੇਗੀ। ਉਨ੍ਹਾਂ ਕਿਹਾ ਕਿ ਮੁਅੱਤਲ ਕੀਤੇ ਪੁਲਿਸ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਕੇਸ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਜਾਂਚ ਦੌਰਾਨ ਜਿਹੜਾ ਵਿਅਕਤੀ ਇਸ ਵਿਚ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।