
ਹਵਾਈ ਫੌਜ ਨੇ ਗਾਜ਼ਾ ’ਚ ਹਮਾਸ ਦੇ ਟਿਕਾਣਿਆਂ ’ਤੇ ਕੀਤੀ ਏਅਰ ਸਟ੍ਰਾਈਕ
ਨਵੀਂ ਦਿੱਲੀ/ਬਿਊਰੋ ਨਿਊਜ਼
ਇਜ਼ਰਾਈਲ ਨੇ ਗਾਜ਼ਾ ਵਿਚ ਫਿਰ ਤੋਂ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਇਜ਼ਰਾਈਲ ਡਿਫੈਂਸ ਫੋਰਸਿਜ਼ ਦੇ ਮੁਤਾਬਕ ਹਵਾਈ ਫੌਜ ਨੇ ਗਾਜ਼ਾ ਵਿਚ ਹਮਾਸ ਦੇ ਟਿਕਾਣਿਆਂ ’ਤੇ ਏਅਰ ਸਟ੍ਰਾਈਕ ਕੀਤੀ ਹੈ। ਇਨ੍ਹਾਂ ਹਮਲਿਆਂ ਵਿਚ 300 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਵਿਅਕਤੀ ਜ਼ਖਮੀ ਵੀ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਜਨਵਰੀ ਵਿਚ ਜੰਗਬੰਦੀ ਕਰਾਰ ਦੇ ਅਮਲ ਵਿਚ ਆਉਣ ਤੋਂ ਬਾਅਦ ਇਹ ਗਾਜ਼ਾ ਵਿਚ ਹੁਣ ਤੱਕ ਦਾ ਸਭ ਤੋਂ ਘਾਤਕ ਹਮਲਾ ਹੈ। ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਕਿ ਜੰਗਬੰਦੀ ਦੀ ਮਿਆਦ ਵਧਾਉਣ ਲਈ ਗੱਲਬਾਤ ਵਿਚ ਕੋਈ ਖਾਸ ਪ੍ਰਗਤੀ ਨਾ ਹੋਣ ਕਰਕੇ ਉਨ੍ਹਾਂ ਹਮਲੇ ਦੇ ਹੁਕਮ ਦਿੱਤੇ। ਧਿਆਨ ਰਹੇ ਕਿ ਇਜ਼ਰਾਈਲ ਨੇ ਪਿਛਲੇ ਦੋ ਹਫਤਿਆਂ ਤੋਂ ਗਾਜ਼ਾ ਵਿਚ ਭੋਜਨ, ਦਵਾਈਆਂ, ਤੇਲ ਅਤੇ ਹੋਰ ਸਪਲਾਈ ਨੂੰ ਰੋਕ ਦਿੱਤਾ ਹੈ।