10.3 C
Toronto
Tuesday, October 28, 2025
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਕਮੇਟੀ ਨੇ ਅਕਾਲੀ ਦਲ ਦੀ...

ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਮੈਂਬਰੀ ਕਮੇਟੀ ਨੇ ਅਕਾਲੀ ਦਲ ਦੀ ਭਰਤੀ ਮੁਹਿੰਮ ਕੀਤੀ ਸ਼ੁਰੂ


ਬਾਗੀ ਅਕਾਲੀ ਆਗੂ ਵੀ ਵੱਡੀ ਗਿਣਤੀ ’ਚ ਰਹੇ ਮੌਜੂਦ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ। ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਤੋਂ ਇਲਾਵਾ ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ ਸਮੇਤ ਵੱਡੀ ਗਿਣਤੀ ’ਚ ਬਾਗੀ ਅਕਾਲੀ ਆਗੂ ਵੀ ਮੌਜੂਦ ਸਨ। ਇਸ ਮੌਕੇ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੀ ਵਰਕਿੰਗ ਕਮੇਟੀ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਭਰਤੀ ਨਿਯਮਾਂ ਅਨੁਸਾਰ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜ ਮੈਂਬਰੀ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਤੇ ਨਿਯਮਾਂ ਅਨੁਸਾਰ ਹੈ। ਜਦਕਿ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪੰਜ ਮੈਂਬਰੀ ਕਮੇਟੀ ਨੂੰ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਹੈ।

RELATED ARTICLES
POPULAR POSTS