ਸੁਖਬੀਰ ਬਾਦਲ ਨਾਲ ਹੋਈ ਮੁਲਾਕਾਤ ਤੋਂ ਬਾਅਦ ਅਸਤੀਫ਼ਾ ਵਾਪਸ ਲੈਣ ਦਾ ਲਿਆ ਫੈਸਲਾ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਉਹ ਆਉਂਦੇ ਇਕ-ਦੋ ਦਿਨਾਂ ਤੱਕ ਮੁੜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅੱਜ ਐਡਵੋਕੇਟ ਧਾਮੀ ਨੂੰ ਮਿਲਣ ਲਈ ਉਨ੍ਹਾਂ ਦੇ ਹੁਸ਼ਿਆਰਪੁਰ ਸਥਿਤ ਗ੍ਰਹਿ ਵਿਖੇ ਪੁੱਜੇ ਸਨ, ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਇਸ ਤੋਂ ਪਹਿਲਾਂ ਅੰਤਿ੍ਰੰਗ ਕਮੇਟੀ ਦੇ ਮੈਂਬਰਾਂ ਵਲੋਂ ਵੀ ਐਡਵੋਕੇਟ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਦੀ ਬੇਨਤੀ ਕੀਤੀ ਗਈ ਸੀ। ਜਦਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦੇ ਅਸਤੀਫੇ ਨੂੰ ਨਾ ਮਨਜ਼ੂਰ ਕਰ ਦਿੱਤਾ ਗਿਆ ਸੀ।
Home / ਕੈਨੇਡਾ / Front / ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ੋ੍ਰਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਲੈਣਗੇ ਵਾਪਸ
Check Also
ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ
ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …