ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਬਣਾਈ ਗਈ ਰਣਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਅੱਜ ਨਵੀਂ ਦਿੱਲੀ ’ਚ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੇ ਨਾਲ-ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਮੀਟਿੰਗ ਦੌਰਾਨ 21 ਮਾਰਚ ਤੋਂ ਸ਼ੁੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਲੈ ਕੇ ਰਣਨੀਤੀ ਬਣਾਈ ਗਈ। ਇਸ ਤੋਂ ਇਲਾਵਾ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਭੁਪੇਸ਼ ਬਘੇਲ ਵੱਲੋਂ ਹਰ ਕਾਂਗਰਸੀ ਵਿਧਾਇਕ ਨਾਲ ਗੱਲਬਾਤ ਕੀਤੀ ਗਈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਭੁਪੇਸ਼ ਬਘੇਲ ਵੱਲੋਂ ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਨਾਲ ਵੀ ਨਵੀਂ ਦਿੱਲੀ ’ਚ ਗੱਲਬਾਤ ਕੀਤੀ ਗਈ ਸੀ ਅਤੇ ਇਸ ਮੀਟਿੰਗ ਦੌਰਾਨ ਸਮੂਹ ਕਾਂਗਰਸੀ ਆਗੂਆਂ ਨੂੰ ਇਕਜੁੱਟ ਕਰਨ ਦਾ ਯਤਨ ਕੀਤਾ ਗਿਆ ਸੀ।
Check Also
ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ
ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …