ਕਿਹਾ : ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣਾ ਹੈ ਗਲਤ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦਾ ਘਰ ਗਿਰਾ ਦਿੱਤਾ ਜਾਂਦਾ ਹੈ, ਪ੍ਰੰਤੂ ਮੈਂ ਇਸ ਦੇ ਹੱਕ ਵਿਚ ਨਹੀਂ ਹਾਂ। ਹਰਭਜਨ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਨੇ ਘਰ ਬਣਾ ਹੀ ਲਿਆ ਤਾਂ ਉਸ ਨੂੰ ਘਰ ਅੰਦਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ। ਕਿਸੇ ਦਾ ਘਰ ਢਾਹੁਣਾ ਕੋਈ ਬਹੁਤਾ ਵਧੀਆ ਕੰਮ ਨਹੀਂ ਕਿਉਂਕਿ ਪਤਾ ਨੇ ਉਸ ਵਿਅਕਤੀ ਨੇ ਇਹ ਘਰ ਕਿਸ ਤਰ੍ਹਾਂ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਸਰਕਾਰੀ ਜ਼ਮੀਨ ’ਤੇ ਘਰ ਬਣਾਇਆ ਹੋਇਆ ਹੈ ਤਾਂ ਇਹ ਕਾਰਵਾਈ ਜਾਇਜ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਨਸ਼ਿਆਂ ਖਿਲਾਫ਼ ਹਾਈ ਲੈਵਲ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਸੀ ਕਿ ਗੈਰਕਾਨੂੰਨੀ ਢੰਗ ਨਾਲ ਕਮਾਏ ਪੈਸਿਆਂ ਤੋਂ ਬਣੀਆਂ ਜਾਇਦਾਦਾਂ ਨੂੰ ਪੁਲਿਸ ਵੱਲੋਂ ਤੋੜਿਆ ਜਾਵੇਗਾ। ਇਸ ਕਾਰਵਾਈ ਤਹਿਤ ਪੰਜਾਬ ਸਰਕਾਰ ਹੁਣ ਤੱਕ ਸਮੁੱਚੇ ਪੰਜਾਬ ਅੰਦਰ 60 ਤੋਂ ਜ਼ਿਆਦਾ ਨਸ਼ਾ ਤਸਕਰਾਂ ਦੇ ਘਰ ਗਿਰਾ ਚੁੱਕੀ ਹੈ।
Home / ਕੈਨੇਡਾ / Front / ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚੁੱਕੇ ਸਵਾਲ
Check Also
ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ
ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …