Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ’ਚ ਅਧਿਆਪਕਾਂ ਨੂੰ ਵੰਡੇ ਨਿਯੁਕਤੀ ਪੱਤਰ


ਕਿਹਾ : ਸਾਡੀ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਕੀਤੇ ਗਏ ਪੈਦਾ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਸਬੰਧੀ ਫਿਲਹਾਲ ਭਾਵੇਂ ਕੋਈ ਐਲਾਨ ਨਹੀਂ ਹੋਇਆ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹੀਂ ਦਿਨੀਂ ਲੁਧਿਆਣਾ ਜ਼ਿਲ੍ਹੇ ਨੂੰ ਬਹੁਤ ਤਵੱਜੋਂ ਦਿੱਤੀ ਜਾ ਰਹੀ ਹੈ। ਲੰਘੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ’ਚ ਰਹੇ ਅਤੇ ਉਨ੍ਹਾਂ ਅੱਜ ਫਿਰ ਉਨ੍ਹਾਂ ਲੁਧਿਆਣਾ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਇਥੇ 951 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਕਰੀਆਂ ਦੇਣਾ ਕੋਈ ਅਸਾਨ ਕੰਮ ਨਹੀਂ ਪਰ ਸਾਡੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਨੌਕਰੀ ਪ੍ਰਾਪਤ ਕਰਨ ਵਾਲੇ ਕਈ ਅਧਿਆਪਕਾਂ ਨੇ ਮੈਨੂੰ ਦੱਸਿਆ ਕਿ ਪਹਿਲਾਂ ਸਰਕਾਰਾਂ ਦੇ ਸਮੇਂ ਸਾਡੀ ਸਿਲੈਕਸ਼ਨ ਤਾਂ ਹੋ ਜਾਂਦੀ ਸੀ ਪੰ੍ਰਤੂ ਰਿਸ਼ਵਤ ਨਾ ਦੇਣ ਕਰਕੇ ਨੌਕਰੀ ਤੋਂ ਰਹਿ ਜਾਂਦੇ ਸਨ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਮੈਰਿਟ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਂਦੀ ਹੈ ਪਰ ਕਿਸੇ ਤੋਂ ਕੋਈ ਪੈਸਾ ਨਹੀਂ ਲਿਆ ਜਾਂਦਾ।

Check Also

ਘਰ ਢਾਹੁਣ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਕੀਤੀ ਖਿਚਾਈ

ਹਰੇਕ ਘਰ ਦੇ ਮਾਲਕ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ …