Breaking News
Home / ਕੈਨੇਡਾ / Front / ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ 7 ਮੀਟਿੰਗ ਵੀ ਰਹੀ ਬੇਨਤੀਜਾ

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ 7 ਮੀਟਿੰਗ ਵੀ ਰਹੀ ਬੇਨਤੀਜਾ


4 ਮਈ ਨੂੰ ਮੁੜ ਤੋਂ ਹੋਵੇਗੀ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੰਡੀਗੜ੍ਹ ਵਿਖੇ ਹੋਈ 7ਵੀਂ ਮੀਟਿੰਗ ਵੀ ਬੇਨਤੀਜਾ ਰਹੀ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਾਡੀ ਕਿਸਾਨ ਆਗੂਆਂ ਨਾਲ ਹੋਈ ਮੀਟਿੰਗ ਉਦੇਸ਼ ਪੂਰਨ ਰਹੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਆਉਂਦੀ 4 ਮਈ ਨੂੰ ਮੁੜ ਤੋਂ ਮੀਟਿੰਗ ਹੋਵੇਗੀ ਅਤੇ ਹੌਲੀ-ਹੌਲੀ ਇਹ ਗੱਲਬਾਤ ਕਿਸਾਨੀ ਮਸਲਿਆਂ ਦੇ ਹੱਲ ਵੱਲ ਵਧ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ’ਚ 28 ਕਿਸਾਨ ਆਗੂ ਮੀਟਿੰਗ ਵਿਚ ਸ਼ਾਮਲ ਹੋਏ। ਜਦਕਿ ਕੇਂਦਰੀ ਮੰਤਰੀਆਂ ਵੱਲੋਂ ਸ਼ਿਵਰਾਜ ਸਿੰਘ ਚੌਹਾਨ, ਪ੍ਰਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ ਪੰਜਾਬ ਦੇ ਖੇਤੀਬਾੜੀ ਗੁਰਮੀਤ ਸਿੰਘ ਖੁੱਡੀਆ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਸਨ। ਉਧਰ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੰਜਾਬ ਸਰਕਾਰ ਵੱਲੋਂ ਅਚਾਨਕ ਪੁਲਿਸ ਫੋਰਸ ਦੀ ਗਿਣਤੀ ਵਧਾ ਦਿੱਤੀ ਗਈ ਹੈ।

Check Also

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ

ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ ਹਿਸਾਰ/ਬਿਊਰੋ ਨਿਊਜ਼ …