
ਕਿਹਾ : ਕੇਂਦਰ ਸਰਕਾਰ ਨੇ ਚਰਚਾ ਲਈ ਹੋਰ ਸਮਾਂ ਮੰਗਿਆ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਕਿਸਾਨਾਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੋਈ ਮੀਟਿੰਗ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸਦੇ ਲਈ ਇਕ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜੋ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰੇਗਾ ਅਤੇ ਇਸ ਤੋਂ ਬਾਅਦ ਹੀ ਅਗਲੀ ਚਰਚਾ ਹੋਵੇਗੀ। ਹਰਪਾਲ ਚੀਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਚਰਚਾ ਲਈ ਲੰਬਾ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿਚ ਹਰਪਾਲ ਸਿੰਘ ਚੀਮਾ ਸਣੇ ਪੰਜਾਬ ਦੇ ਤਿੰਨ ਮੰਤਰੀ ਵੀ ਸ਼ਾਮਲ ਸਨ।