
ਭਾਰਤ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਹਰਾ ਕੇ ਜਿੱਤਿਆ ਸੀ ਖਿਤਾਬ
ਮੁੰਬਈ/ਬਿਊਰੋ ਨਿਊਜ਼
ਚੈਂਪੀਅਨਜ਼ ਟਰਾਫੀ ਜਿੱਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੂੰ 58 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਇਹ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਟੀਮ ਦੇ ਸਾਰੇ ਖਿਡਾਰੀਆਂ, ਕੋਚਾਂ ਅਤੇ ਸਹਿਯੋਗੀ ਸਟਾਫ ਵਿਚ ਵੰਡੀ ਜਾਏਗੀ। ਜ਼ਿਕਰਯੋਗ ਹੈ ਕਿ ਰੋਹਿਤ ਸ਼ਰਮਾ ਦੀ ਕਪਤਾਨੀ ਵਿਚ ਚੈਂਪੀਅਨਜ਼ ਟਰਾਫੀ ਲਈ ਫਾਈਨਲ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਦਿੱਤਾ ਸੀ। ਭਾਰਤ ਨੇ ਆਪਣੇ ਸਾਰੇ ਮੈਚ ਦੁਬਈ ਵਿਚ ਖੇਡੇ ਸਨ ਅਤੇ ਸਾਰੇ ਮੈਚਾਂ ਵਿਚ ਜਿੱਤ ਹਾਸਲ ਕੀਤੀ ਸੀ।