ਦਿੱਲੀ ਕੋਰਟ ਨੇ ਟਾਈਟਲਰ ਦਾ ਲਾਈ ਡਿਟੈਕਟਰ ਟੈਸਟ ਕਰਵਾਉਣ ਦਾ ਦਿੱਤਾ ਹੁਕਮ
ਨਵੀਂ ਦਿੱਲੀ : ਟਾਈਟਲਰ ਦਾ 16 ਮਾਰਚ ਨੂੰ ਲਾਈ ਡਿਟੈਕਟਰ ਟੈਸਟ ਹੋਵੇਗਾ। ਦਿੱਲੀ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ 16 ਮਾਰਚ ਨੂੰ ਲਾਈ ਡਿਟੈਕਟਰ ਟੈਸਟ ਕਰਵਾਉਣ ਦਾ ਹੁਕਮ ਦਿੱਤਾ ਹੈ। ਧਿਆਨ ਰਹੇ ਕਿ ਦਿੱਲੀ ਦੇ ਸਿੱਖ ਕਤਲੇਆਮ ਮਾਮਲਿਆਂ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਲਾਈ ਡਿਟੈਕਟਰ ਟੈਸਟ ਕਰਾਉਣ ਦੇ ਹੱਕ ਨਹੀਂ ਸਨ, ਪਰ ਹੁਣ ਕੋਰਟ ਦੇ ਹੁਕਮਾਂ ਤੋਂ ਬਾਅਦ ਵੇਖਣਾ ਹੋਵੇਗਾ ਕਿ ਉਹ ਇਹ ਟੈਸਟ ਕਰਾਉਣ ਲਈ ਤਿਆਰ ਹੁੰਦੇ ਹਨ ਜਾਂ ਇਸ ਤੋਂ ਬਚਣ ਲਈ ਕੋਈ ਹੋਰ ਰਣਨੀਤੀ ਬਣਾਉਂਦੇ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …